ਸੰਸਥਾ ਸ੍ਰੀ ਗੁਰੂ ਤੇਗ਼ ਬਹਾਦਰ ਆਈ.ਟੀ. ਭਵਾਨੀਗੜ੍ਹ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ । ਇਸ ਮੌਕੇ ਭਵਾਨੀਗੜ੍ਹ ਦੇ MC ਗੁਰਵਿੰਦਰ ਸਿੰਘ ਸੱਗੂ ਜੀ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਅਤੇ ਸਮੂਹ ਪੱਤਰਕਾਰ ਸਾਹਿਬਾਨਾ ਵੱਲੋਂ ਹਾਜ਼ਰੀ ਲਗਵਾਈ ਗਈ ਇਸ ਸਮਾਗਮ ਵਿੱਚ ਸਿਖਿਆਰਥੀਆਂ ਵੱਲੋਂ ਬੜੇ ਉਤਸ਼ਾਹ ਨਾਲ਼ ਭਾਗ ਲਿਆ ਗਿਆ ।ਸਿਖਿਆਰਥੀਆਂ ਵੱਲੋਂ ਇਸ ਮੌਕੇ ਭੰਗੜਾ, ਗਿੱਧਾ ਅਤੇ ਲੋਕ ਗੀਤ ਪੇਸ਼ ਕੀਤੇ ਗਏ । ਇਸ ਪ੍ਰੋਗਰਾਮ ਸੰਬੰਧੀ ਸੰਸਥਾ ਦੇ ਪ੍ਰਿੰਸੀਪਲ ਸਰਦਾਰ ਬਲਵਿੰਦਰ ਸਿੰਘ ਜੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੀਵਾਲੀ ਦਾ ਤਿਓਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿੱਚ ਸਿਖਿਆਰਥੀਆ ਵਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ ।ਸੰਸਥਾ ਦੇ ਪ੍ਰਿੰਸੀਪਲ ਸਰਦਾਰ ਬਲਵਿੰਦਰ ਸਿੰਘ ਜੀ ਨੇ ਇਸ ਮੌਕੇ ਸਿਖਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਇਸ ਤਰਾ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਅਤੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਵਾਲੇ ਸਿਖਿਆਰਥੀਆਂ ਨੂੰ ਸਨਮਾਨਿਤ ਕੀਤਾ । ਇਸ ਮੌਕੇ ਸੰਸਥਾ ਦੇ ਸਿਖਿਆਰਥੀ ਅਤੇ ਸਟਾਫ਼ ਮੈਂਬਰ ਮੈਡਮ ਸਰਬਜੀਤ ਕੋਰ, ਸਿਮਰਨਜੀਤ ਕੌਰ,ਹਰਮਨਪ੍ਰੀਤ ਕੋਰ, ਜਸਵੀਰ ਕੌਰ ਅਤੇ ਸਰ ਕਰਮਜੀਤ ਸਿੰਘ, ਗੁਰਵਿੰਦਰ ਸਿੰਘ ਅਤੇ ਦਵਿੰਦਰ ਸਿੰਘ ਮੌਜੂਦ ਸਨ।