ਸੰਸਥਾ ਸ੍ਰੀ ਗੁਰੂ ਤੇਗ਼ ਬਹਾਦੁਰ ਆਈ .ਟੀ. ਆਈ ਭਵਾਨੀਗੜ੍ਹ ਵੱਲੋਂ ਬੀਤੇ ਦਿਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੇ ਹੀ ਧੂਮ-ਧਾਮ ਨਾਲ ਮਨਾਇਆ ਗਿਆ ।ਜਿਸ ਵਿਚ ਸੰਸਥਾ ਦੇ ਸਿਖਿਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਨਾਲ ਸਬੰਧਿਤ ਘਟਨਾਵਾਂ ਬਾਰੇ ਭਾਸਣ ਅਤੇ ਇਹਨਾਂ ਘਟਨਾਵਾਂ ਨੂੰ ਨਾਟਕੀ ਅੰਦਾਜ਼ ਵਿੱਚ ਪੇਸ਼ ਕੀਤਾ ਗਿਆ । ਸਿਖਿਆਰਥੀਆਂ ਵੱਲੋਂ ਇਸ ਮੌਕੇ ਰਵਾਇਤੀ ਭੰਗੜਾ ਅਤੇ ਗਿੱਧਾ ਵੀ ਪੇਸ਼ ਕੀਤਾ ਗਿਆ। ਸੰਸਥਾ ਦੇ ਐਡਵਾਇਜਰ ਡਾ. ਜਗਦੀਪ ਕੁਮਾਰ ਸ਼ਰਮਾ ਜੀ ਵੱਲੋਂ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਹਾਜ਼ਰੀ ਲਗਵਾਈ ਅਤੇ ਇਸ ਮੌਕੇ ਸਿਖਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਤੋਂ ਸੇਧ ਲੈ ਕੇ ਅਪਣਾ ਸਮਾਜ ਅਤੇ ਆਉਣ ਵਾਲਾ ਭਵਿੱਖ ਖੁਸ਼ਹਾਲ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ । ਸੰਸਥਾ ਦੇ ਪ੍ਰਿੰਸੀਪਲ ਸਰਦਾਰ ਬਲਵਿੰਦਰ ਸਿੰਘ ਜੀ ਵੱਲੋਂ ਇਸ ਮੌਕੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਦਰਸਾਏ ਮਾਰਗ ਉਪਰ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸੰਸਥਾ ਦੇ ਵਿਦਿਆਰਥੀ ਅਤੇ ਸਮੂਹ ਸਟਾਫ ਮੈਂਬਰ ਮੋਜੂਦ ਸਨ ।